Popular Posts

Thursday, November 10, 2016

ਪੰਜਾਬ ਭਾਜਪਾ ਪੰਜਾਬ ਦੇ ਕਿਸਾਨਾਂ ਤੇ ਪੰਜਾਬ ਲਈ ਚੱਟਾਨ ਵਾਂਗ ਖੜ੍ਹੀ ਹੈ

ਪੰਜਾਬ ਭਾਜਪਾ ਪੰਜਾਬ ਦੇ ਕਿਸਾਨਾਂ ਤੇ ਪੰਜਾਬ ਲਈ ਚੱਟਾਨ ਵਾਂਗ ਖੜ੍ਹੀ ਹੈ

ਕੈਪਟਨ ਨੇ ਅਸਤੀਫ਼ਾ ਦੇਣਾ ਹੈ ਤਾਂ ਕਾਂਗਰਸ 'ਚੋਂ ਦੇਣ ਜੋ ਫਸਾਦਾਂ ਦੀ ਜੜ੍ਹ ਹੈ

ਕੈਪਟਨ ਦੇ ਵਿੱਚ ਕੇਜਰੀਵਾਲ ਦੀ ਡਰਾਮਾ ਕਰਨ ਵਾਲੀ ਰੂਹ ਨੇ ਪ੍ਰਵੇਸ਼ ਕੀਤਾ

ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਿੲਕ ਬੂੰਦ ਵੀ ਨਹੀਂ ਜਾਣ ਦੇਵੇਗੀ

ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ 'ਤੇ ਉਪਜੀ ਸਥਿਤੀ 'ਤੇ ਵਿਚਾਰ ਚਰਚਾ ਕਰਨ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਦੇਰ ਸ਼ਾਮ ਪਾਰਟੀ ਦੇ ਕੋਰ ਗਰੁੱਪ ਦੀ ਬੈਠਕ ਸੱਦੀ। ਇਸ ਮੀਟਿੰਗ ਵਿਚ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ, ਸਾਬਕਾ ਪ੍ਰਧਾਨ ਤੇ ਵਿਧਾਇਕ ਮਨੋਰੰਜਨ ਕਾਲੀਆ, ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ, ਸਾਬਕਾ ਪ੍ਰਧਾਨ ਕਮਲ ਸ਼ਰਮਾ, ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਤੋਂ ਇਲਾਵਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜਨਰਲ ਸਕੱਤਰ ਮਨਜੀਤ ਸਿੰਘ ਰਾਏ, ਸੂਬਾ ਸਕੱਤਰ ਵਿਨੀਤ ਜੋਸ਼ੀ ਨੂੰ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ।
ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਅਤੇ ਸੂਬੇ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਭਾਜਪਾ ਪੂਰੀ ਤਰ੍ਹਾਂ ਨਾਲ ਕਿਸਾਨੀ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣਾ ਇਸ ਕਰਕੇ ਵੀ ਜਰੂਰੀ ਹੈ ਕਿਉਂਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਪੇਟ ਭਰਦਾ ਹੈ ਤੇ ਅੰਨ ਭੰਡਾਰ ਵਿਚ ਸਭ ਤੋਂ ਵੱਡਾ ਹਿੱਸਾ ਪਾਉਂਦਾ ਹੈ। ਇਸਦੇ ਨਾਲ ਹੀ ਦੇਸ਼ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਵਿਚ ਵੀ ਸੂਬੇ ਦੇ ਕਿਸਾਨਾਂ ਦਾ ਅਹਿਮ ਯੋਗਦਾਨ ਹੈ। ਸ੍ਰੀ ਸਾਂਪਲਾ ਨੇ ਕਿਹਾ ਕਿ ਅੰਨਦਾਤਾ ਕਿਸਾਨਾਂ ਨੂੰ ਕੋਈ ਵੀ ਆਂਚ ਨਹੀਂ ਆਉਣ ਦਿੱਤੀ ਜਾਵੇਗੀ।
ਵਿਜੇ ਸਾਂਪਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਉਨਾਂ ਦੀ ਟੀਮ ਨੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਡਰਾਮਾ ਰਚਿਆ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦਾ ਜ਼ਮੀਰ ਪਹਿਲਾਂ ਤੋਂ ਹੀ ਮਰਿਆ ਹੋਇਆ ਹੈ ਅਤੇ ਉਹ ਕਿਸੇ ਜਨਤਕ ਹਿਤ ਲਈ ਲੋਕ ਸਭਾ ਵਿਚ ਗਏ ਹੀ ਨਹੀਂ, ਜਦਕਿ ਲਗਾਤਾਰ ਗੈਰਹਾਜ਼ਰੀ ਕਾਰਨ ਉਂਝ ਹੀ ਮੈਂਬਰੀ ਤੋਂ ਖਾਰਜ ਹੋ ਜਾਣਾ ਸੀ। ਸ੍ਰੀ ਸਾਂਪਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਤਲੁਜ-ਯਮੁਨਾ ਲਿੰਕ ਨਹਿਰ ਦੀ ਜਨਮ ਦਾਤੀ ਹੈ, ਜਿਸਦਾ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਨੀਹ ਪੱਥਰ ਰੱਖਿਆ ਸੀ, ਉਸ ਵਕਤ ਕੈਪਟਨ ਅਮਰਿੰਦਰ ਸਿੰਘ ਕਿਥੇ ਸਨ ਅਤੇ ਹੁਣ ਤੱਕ ਕਾਂਗਰਸ ਵਿਚ ਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣਾ ਹੀ ਸੀ ਤਾਂ ਕਾਂਗਰਸ ਪਾਰਟੀ ਤੋਂ ਦਿੰਦੇ। ਉਨ੍ਹਾਂ ਕਿਹਾ ਕਿ ਕੈਪਟਨ ਵਿਚ ਕੇਜਰੀਵਾਲ ਦੀ ਆਤਮਾ ਆ ਗਈ ਹੈ ਜਿਸ ਕਰਕੇ ਉਹ ਡਰਾਮੇ ਰਚ ਰਹੇ ਹਨ। ਸ੍ਰੀ ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਵੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਕਈ ਸੀ, ਲੇਕਿਨ ਉਸ ਪਟੀਸ਼ਨ ਨੂੰ ਜੇਕਰ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ, ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਬਾਅ ਹੇਠ ਆ ਕੇ ਵਾਪਸ ਨਾ ਲੈਂਦੇ ਤਾਂ ਅੱਜ ਸਥਿਤੀ ਕੁਝ ਹੋਰ ਹੋਣੀ ਸੀ। 

No comments:

Post a Comment